ਪੰਚਕੂਲਾ, 4 ਅਗਸਤ, ਦੇਸ਼ ਕਲਿਕ ਬਿਊਰੋ :
ਪੰਚਕੂਲਾ ਵਿਖੇ ਇੱਕ ਫਾਸਟ ਫੂਡ ਦੀ ਦੁਕਾਨ ਵਿੱਚ ਅਚਾਨਕ ਧਮਾਕਾ ਹੋਇਆ। ਇਹ ਘਟਨਾ ਕਾਲਕਾ ਬਾਜ਼ਾਰ ਵਿੱਚ ਵਾਪਰੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਬੰਦ ਦੁਕਾਨ ਦਾ ਸ਼ਟਰ ਸੜਕ ਤੋਂ 100 ਮੀਟਰ ਦੂਰ ਜਾ ਡਿੱਗਾ।
ਇਸ ਧਮਾਕੇ ਕਾਰਨ ਦੁਕਾਨ ਦੇ ਕੋਲ ਖੜ੍ਹਾ ਬਾਈਕ ਅਤੇ ਸਕੂਟਰ ਵੀ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਵਿੱਚ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ।
ਧਮਾਕਾ ਸਵੇਰੇ 10 ਵਜੇ ਦੇ ਕਰੀਬ ਹੋਇਆ। ਧਮਾਕੇ ਤੋਂ ਬਾਅਦ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਕੁਝ ਕਿਹਾ ਜਾ ਸਕਦਾ ਹੈ।
