ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ-ਹਰਿਆਣਾ ਦੇ CM ਅੱਜ ਦਿੱਲੀ ‘ਚ ਕਰਨਗੇ ਵਿਚਾਰਾਂ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿਕ ਬਿਊਰੋ :
ਅੱਜ ਇੱਕ ਵਾਰ ਫਿਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ।
ਜਿਕਰਯੋਗ ਹੈ ਕਿ 4 ਹਫ਼ਤੇ ਪਹਿਲਾਂ 9 ਜੁਲਾਈ ਨੂੰ ਵੀ ਇੱਕ ਮੀਟਿੰਗ ਹੋਈ ਸੀ, ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸ਼ਰਤ ਰੱਖੀ ਸੀ।ਸੀ.ਐਮ. ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਾਣੀ ਦੇਣ ਵਿੱਚ ਕੋਈ ਸਮੱਸਿਆ ਨਹੀਂ ਹੈ, ਪਰ ਸ਼ਰਤ ਇਹ ਹੈ ਕਿ ਪੰਜਾਬ ਨੂੰ ਪਹਿਲਾਂ ਰਾਵੀ ਦਾ ਪਾਣੀ ਮਿਲੇ। ਉਨ੍ਹਾਂ ਕਿਹਾ ਸੀ ਕਿ ਐਸ.ਵਾਈ.ਐਲ. ‘ਤੇ ਪੰਜਾਬ ਦਾ ਸਟੈਂਡ ਸਪੱਸ਼ਟ ਹੈ। ਇਹ ਨਹੀਂ ਬਣੇਗੀ। ਹਰਿਆਣਾ ਸਾਡਾ ਭਰਾ ਹੈ, ਜੇਕਰ ਸਾਨੂੰ ਪਾਣੀ ਮਿਲਦਾ ਹੈ, ਤਾਂ ਅੱਗੇ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਨਹੀਂ ਹੈ।
ਮੀਟਿੰਗ ਤੋਂ ਪਹਿਲਾਂ ਸੀ.ਐਮ. ਮਾਨ ਅਤੇ ਸੀ.ਐਮ. ਸੈਣੀ ਨੇ ਇੱਕ ਦੂਜੇ ਦਾ ਜੱਫੀ ਪਾ ਕੇ ਸਵਾਗਤ ਕੀਤਾ ਸੀ। ਸੀ.ਆਰ. ਪਾਟਿਲ ਦੀ ਅਗਵਾਈ ਹੇਠ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ ਅਤੇ ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।