ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਅੱਜ ਸਵੇਰੇ ਇਕ ਖੌਫ਼ਨਾਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ, ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਸੰਤੁਲਨ ਖੋ ਬੈਠੀ ਅਤੇ ਸਿੱਧੀ ਡਿਵਾਈਡਰ ਨਾਲ ਜਾ ਟਕਰਾਈ।
ਕਾਰ ਚਲਾ ਰਹੀ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪੁਲਿਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਾਰ ਹਵਾਈ ਅੱਡੇ ਵੱਲੋਂ ਅੰਮ੍ਰਿਤਸਰ ਦੀ ਸਾਈਡ ਨੂੰ ਆ ਰਹੀ ਸੀ। ਕਾਰ ਤੇਜ਼ ਰਫ਼ਤਾਰ ਵਿੱਚ ਸੀ। ਅਚਾਨਕ ਚਾਲਕ ਮਹਿਲਾ ਨੇ ਕਾਰ ਉੱਤੇ ਕੰਟਰੋਲ ਗਵਾ ਦਿੱਤਾ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।ਕਾਰ ਵਿੱਚ ਹੋਰ ਕੁਝ ਲੋਕ ਵੀ ਸਵਾਰ ਸਨ, ਪਰ ਉਹ ਸਾਰੇ ਠੀਕ ਹਨ।
