ਟਰੰਪ ਨੇ ਭਾਰਤ ‘ਤੇ ਲਾਇਆ 50 ਫੀਸਦੀ ਟੈਰਿਫ

ਰਾਸ਼ਟਰੀ

ਨਵੀਂ ਦਿੱਲੀ: 6 ਅਗਸਤ, ਦੇਸ਼ ਕਲਿੱਕ ਬਿਓਰੋ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਰੂਸੀ ਤੇਲ ਦੀ ਖ੍ਰੀਦ ਕਰਨ ਨੂੰ ਲੈ ਕੇ ਹੋਰ 25 ਫੀਸਦੀ ਟੈਰਿਫ ਲਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਵੱਲੋਂ ਭਾਰਤ ਉੱਤੇ ਲਾਇਆ ਟੈਰਿਫ ਹੁਣ 50 ਫੀਸਦੀ ਹੋ ਗਿਆ ਹੈ। ਡੋਨਾਲਡ ਟਰੰਪ ਨੇ 30 ਜੁਲਾਈ ਨੂੰ 25 ਫੀਸਦੀ ਟੈਰਿਫ ਲਾਉਣ ਦਾ ਐਲਾਨ ਕੀਤਾ ਸੀ ਅਤੇ ਹੁਣ 7 ਦਿਨਾਂ ਬਾਅਦ ਹੀ ਭਾਰਤ ‘ਤੇ 25 ਫੀਸਦੀ ਟੈਰਿਫ ਹੋਰ ਵਾਧੇ ਦਾ ਐਲਾਨ ਕਰ ਦਿੱਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਸ ਨੇ ਇਹ ਫੈਸਲਾ ਭਾਰਤ ਵੱਲੋਂ ਰੂਸੀ ਤੇਲ ਦੀ ਲਗਾਤਾਰ ਖ੍ਰੀਦ ਕੀਤੇ ਜਾਣ ਤੋਂ ਬਾਅਦ ਲਿਆ ਹੈ। ਇਹ ਵਾਧਾ 21 ਦਿਨਾਂ ਵਿੱਚ ਲਾਗੂ ਹੋ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।