ਮੋਹਾਲੀ: 7 ਅਗਸਤ, ਜਸਵੀਰ ਗੋਸਲ
“ਯੁੱਧ ਨਸ਼ਿਆਂ ਵਿਰੁੱਧ” ਮੁਹਿਮ ਦੇ ਸਬੰਧ ਵਿੱਚ ਡਾਲਫਿਨ ਕਾਲਜ ਚੁੰਨੀ ਕਲਾ ਵਿਖੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਿਸ ਹਰਵੰਤ ਕੌਰ ਪੀ ਪੀ ਐਸ ਐਸਪੀ (ਐਚ ) ਅਤੇ ਸਟੇਟ ਐਵਾਰਡੀ ਸ.ਨੌਰੰਗ ਸਿੰਘ ਖਰੌੜ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕਾਲਜ ਦੇ ਵਾਇਸ ਚੇਅਰਮੈਨ ਵਿਭਵ ਮਿੱਤਲ ਅਤੇ ਡੀਨ ਡਾਕਟਰ ਮਲਕੀਤ ਸਿੰਘ ਜੀ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਮਿਸ ਹਰਬੰਤ ਕੌਰ ਪੀ ਪੀ ਐਸ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਆਪਣੇ ਆਪ ਨੂੰ ਪੜ੍ਹਾਈ ਅਤੇ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਫਾਲਤੂ ਕੰਮਾਂ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਆਪਣੇ ਆਪ ਤੇ ਸਮਾਂ ਲਾਉਣ ਤਾਂ ਕਿ ਉਹਨਾਂ ਦਾ ਭਵਿੱਖ ਸੁਨਹਿਰੀ ਬਣ ਸਕੇ। ਇਸ ਮੌਕੇ ਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ ਕਿ ਉਹ ਸਮਾਜ ਨੂੰ ਵੀ ਨਸ਼ਿਆਂ ਦੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਣ। ਇਸ ਮੌਕੇ ਤੇ ਸਟੇਟ ਐਵਾਰਡੀ ਨੌਰੰਗ ਸਿੰਘ, ਸਹਾਇਕ ਪ੍ਰੋਫੈਸਰ ਡਾ. ਭੁਪਿੰਦਰਜੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਡਾ. ਵੀਰਪਾਲ ਕੌਰ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ‘ਤੇ ਵਾਇਸ ਚੇਅਰਮੈਨ ਵਿਭਵ ਮਿੱਤਲ ਅਤੇ ਸਟੇਟ ਐਵਾਰਡੀ ਨੌਰੰਗ ਸਿੰਘ, ਐਸ ਐਚ ਓ ਹਰਕੀਰਤ ਸਿੰਘ, ਚੌਂਕੀ ਇੰਚਾਰਜ ਹਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਹਰਬੰਤ ਕੌਰ ਪੀ ਪੀ ਐਸ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਡਾਇਰੈਕਟਰ ਦਾਖਲਾ ਸੁਮਿਤ, ਮਨਜੀਤ ਸਿੰਘ, ਏ ਐਸ ਆਈ ਰਾਜ ਕੁਮਾਰ, ਗੁਰਬਿੰਦਰ ਸਿੰਘ, ਪਾਖਰ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।