ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ :
ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਇਕ ਵਾਰ ਫਿਰ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਸਰੀ ਸ਼ਹਿਰ ਵਿੱਚ ਸਥਿਤ ਕੈਪਸ ਕੈਫੇ ਉਤੇ ਗੋਲੀਬਾਰੀ ਕੀਤੀ ਗਈ ਹੈ। ਇਸ ਗੋਲੀਬਾਰੀ ਦੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਹੈ।
ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦਾ 9 ਸਕਿੰਟ ਦਾ ਵੀਡੀਓ ਸਾਹਮਣੇ ਆਈ ਹੈ। ਕੁਝ ਲੋਕ ਕਾਰ ਵਿੱਚ ਬੈਠੇ ਕੈਫੇ ਵੱਲ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਪਰੀ ਹੈ ਉਸ ਸਮੇਂ ਕੈਫੇ ਬੰਦ ਸੀ। ਜ਼ਿਕਰਯੋਗ ਹੈ ਕਿ ਕੈਫੇ ਕੁਝ ਸਮਾਂ ਪਹਿਲਾਂ ਖੁੱਲ੍ਹਿਆ ਹੈ। ਸਥਾਨਕ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।



