ਅੰਮ੍ਰਿਤਸਰ: 11 ਅਗਸਤ, ਦੇਸ਼ ਕਲਿੱਕ ਬਿਓਰੋ
ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਟਾਏ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇੱਥੇ ਹੋਏ ਡੈਲੀਗੇਟ ਇਜਲਾਸ ਵੱਲੋਂ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆਂ ਗਿਆ ਹੈ। ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਉਨ੍ਹਾਂ ਦਾ ਨਾਂ ਪ੍ਰਪੋਜ਼ ਕੀਤਾ ਗਿਆ ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਤਾਈਦ ਕੀਤੀ। ਵਰਨਣਯੋਗ ਹੈ ਕਿ ਇਹ ਸਾਰੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰ ਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਵਿੱਚ ਝੂਦਾ ਤੇ ਬੀਬੀ ਸਤਵੰਤ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਡੇ ਪੱਧਰ ਤੇ ਡੈਲੀਗੇਟ ਸ਼ਾਮਿਲ ਹੋਏ ।
