ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ ਸੀ। ਨੋਟਿਸ ਜਾਰੀ ਹੋਣ ਤੋਂ ਬਾਅਦ, ਗਾਇਕ ਕਰਨ ਔਜਲਾ (Punjabi singer Karan Aujla) ਹੁਣ ਭਾਰਤ ਵਾਪਸ ਆ ਗਿਆ ਹੈ। ਕਰਨ ਔਜਲਾ ਸੋਮਵਾਰ ਦੇਰ ਸ਼ਾਮ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (CSMIA) ‘ਤੇ ਉਤਰੇ।
ਜਿਕਰਯੋਗ ਹੈ ਕਿ ਕਰਨ ਔਜਲਾ ਜਲਦੀ ਹੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਦੇ ਸਾਹਮਣੇ ਪੇਸ਼ ਹੋ ਸਕਦੇ ਹਨ। ਕਿਉਂਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਕਮਿਸ਼ਨ ਪਹੁੰਚੇ ਸਨ ਅਤੇ ਆਪਣੀ ਰਿਪੋਰਟ ਵੀ ਸੌਂਪ ਦਿੱਤੀ ਸੀ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੋਵੇਂ ਜਲਦੀ ਹੀ ਨਿੱਜੀ ਤੌਰ ‘ਤੇ ਪੇਸ਼ ਹੋਣਗੇ।
