ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਹੋਈ ਕਾਰਵਾਈ
ਚੰਡੀਗੜ੍ਹ: 12 ਅਗਸਤ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬੀ ਪੀ ਈ ਓ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਦੇਵੀ ਪ੍ਰਸ਼ਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਕਿਹਾ ਕਿ ਦੇਵੀ ਪ੍ਰਸਾਦ ਨੂੰ ਵਾਇਰਲ ਵੀਡੀਓ ਵਿੱਚ ਉਸਦੇ ਅਨੈਤਿਕ ਵਿਵਹਾਰ ਲਈ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਦੁਆਰਾ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਖਲ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
