ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਅੱਜ ਵਾਪਰੇ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਈ। ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਅੱਜ ਬੁੱਧਵਾਰ ਨੂੰ ਐਕਸੀਡੈਂਟ ਹੋ ਗਿਆ। ਉਹ ਦਿੱਲੀ ਤੋਂ ਲੁਧਿਆਣਾ ਆ ਰਹੇ ਸਨ।
ਇਸ ਦੌਰਾਨ ਉਨ੍ਹਾਂ ਦੀ ਕਾਰ ਖਿਨੋਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਹ ਜ਼ਖਮੀ ਹੋ ਗਏ। ਫਿਲਹਾਲ, ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।