ਜਲੰਧਰ ਵਿਖੇ ਧਾਰਮਿਕ ਸਮਾਗਮ ਦੌਰਾਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ

ਜਲੰਧਰ, 13 ਅਗਸਤ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਨੰਦਨਪੁਰ ਨੇੜੇ ਸਵੇਰੇ-ਸਵੇਰੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਨੰਦਨਪੁਰ ਦੇ ਅਸ਼ੋਕ ਨਗਰ ਦੀ ਲੇਨ ਨੰਬਰ ਤਿੰਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੋਪੀ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਇੱਥੇ ਰਹਿ ਰਿਹਾ ਸੀ।
ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਹੋਏ ਝਗੜੇ ਨਾਲ ਸ਼ੁਰੂ ਹੋਈ ਸੀ। ਗੋਪੀ ਨੇ ਕੁਝ ਨੌਜਵਾਨਾਂ ਨੂੰ ਹਥਿਆਰਾਂ ਨਾਲ ਆਪਣੇ ਘਰ ਆਉਣ ਤੋਂ ਮਨ੍ਹਾ ਕੀਤਾ ਸੀ। ਇਸ ਤੋਂ ਗੁੱਸੇ ਵਿੱਚ ਆ ਕੇ ਦੋ ਗੱਡੀਆਂ ਵਿੱਚ ਆਏ ਮੁਲਜ਼ਮਾਂ ਨੇ ਉਸਦੇ ਘਰ ‘ਤੇ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਉਨ੍ਹਾਂ ਨੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ, ਹਮਲੇ ਵਿੱਚ ਗੋਪੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਗੋਲੀਆਂ ਦੇ ਸ਼ਰਿਆਂ ਕਾਰਨ ਕੁਝ ਹੋਰ ਲੋਕ ਜ਼ਖਮੀ ਹੋ ਗਏ ਹਨ। ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੱਕ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।