ਕੌਮੀ ਜਜ਼ਬੇ ਤੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ

ਪੰਜਾਬ

ਕੌਮੀ ਜਜ਼ਬੇ ਤੇ ਉਤਸਾਹ ਨਾਲ ਮਨਾਇਆ ਗਿਆ ਆਜਾਦੀ ਦਿਹਾੜਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ
-ਕਿਹਾ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਲੱਗੀ ਹੋਈ ਹੈ ਸਰਕਾਰ
ਫਾਜ਼ਿਲਕਾ, 15 ਅਗਸਤ, ਦੇਸ਼ ਕਲਿੱਕ ਬਿਓਰੋ
ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਅਜਾਦੀ ਦਿਹਾੜਾ ਕੌਮੀ ਜਜ਼ਬੇ ਤੇ ਉਤਸਾਹ ਨਾਲ ਮਨਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਤਿਰੰਗਾ ਲਹਿਰਾਇਆ।
ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜਾਦੀ ਦੀ ਲੜਾਈ ਵਿਚ ਕੁਰਬਾਨ ਹੋਏ ਆਜਾਦੀ ਘੁਲਾਟੀਆਂ ਅਤੇ ਆਜਾਦੀ ਤੋਂ ਬਾਅਦ ਦੇਸ਼ ਦੀ ਰੱਖਿਆ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆਂ ਰਾਸ਼ੀ ਦਾ ਐਲਾਨ ਸਾਡੇ ਸੁਰਮਿਆਂ ਪ੍ਰਤੀ ਸਾਡੀ ਸ਼ਰਧਾ ਅਤੇ ਸਤਿਕਾਰ ਦਾ ਸਬੂਤ ਹੈ। ਪੰਜਾਬ ਸਰਕਾਰ ਵੱਲੋਂ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ,   ਸ਼ਹੀਦਾਂ ਅਤੇ ਕੌਮਾਤਰੀ ਪੱਧਰ ਤੇ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਦੇ ਨਾਮ ਤੇ ਰੱਖਿਆ ਹੈ।
ਵੱਖ ਵੱਖ ਖੇਤਰਾਂ ਵਿਚ ਪੰਜਾਬ ਦੀ ਤਰੱਕੀ ਦੀ ਗੱਲ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ  ਸਾਲ 2025—26 ਵਿਚ ਕੁੱਲ 3073 ਮਾਡਲ ਪਲੇਅ ਗਰਾਊਡ ਵਿਕਸਤ ਕੀਤੇ ਜਾਣਗੇ। ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿਚ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਪੰਜਾਬ ਸਰਕਾਰ ਨੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਸੁਰੂ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਹੁਣ ਤੱਕ 881 ਆਮ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਜਿਨ੍ਹਾ ਵਿਚ ਹੁਣ ਤੱਕ ਲਗਭਗ 3 ਕਰੋੜ 69 ਲੱਖ ਲੋਕ ਇਲਾਜ਼ ਦੀ ਸਹੂਲਤ ਲੈ ਚੁੱਕੇ ਹਨ। ਲਗਭਗ 1650 ਕਰੋੜ ਰੁਪਏ ਦਾ ਮੁਫਤ ਇਲਾਜ  ਕਰਵਾਇਆ ਜਾ ਚੁੱਕਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2 ਅਕਤੂਬਰ, 2025 ਤੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ਼ ਪ੍ਰਦਾਨ ਕੀਤਾ ਜਾਵੇਗਾ।
ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਆਈ.ਟੀ.ਆਈ ਵਿਚ ਸੀਟਾਂ ਦੀ ਗਿਣਤੀ 35000 ਤੋ ਵਧਾ ਕੇ 52000 ਕਰ ਦਿੱਤੀ ਗਈ ਹੈ।   ਪੰਜਾਬ ਸਰਕਾਰ ਨੇ ਰਬੀ ਤੇ ਖਰੀਫ ਦੀਆਂ ਫਸਲਾਂ ਨੂੰ ਬਿਨ੍ਹਾਂ ਕਿਸੇ ਰੁਕਾਵਟ ਚੁੱਕਿਆ ਤੇ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ। ਝੋਨੇ ਦੀ ਸਿੱਧੀ  ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ
ਡਿਪਟੀ ਸਪੀਕਰ ਨੇ ਹੋਰ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। 19 ਨਵੰਬਰ ਤੋਂ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।
ਫਾਜਿਲਕਾ ਜਿਲੇ ਦੀਆਂ ਪ੍ਰਾਪਤੀਆਂ ਦੀਆਂ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ 4 ਸਕੂਲ ਆਫ ਐਮਿੰਨੇਸ  ਬਣਾਏ ਹਨ, 26 ਆਮ ਆਦਮੀ ਕਲੀਨਿਕ ਬਣਾ ਦਿੱਤੇ ਗਏ ਹਨ। 15 ਕਰੋੜ ਨਾਲ ਪਿੰਡ ਸੁਖਚੈਨ ਚ ਨਵਾਂ ਕਾਲਜ ਬਣਾਇਆ  ਗਿਆ ਹੈ। ਸਾਦਕੀ ਬਾਰਡਰ ਭਾਰਤ ਪਾਕਿ ਤੇ 200 ਫੁੱਟ ਉੱਚਾ ਤਿਰੰਗਾ ਲਗਾਇਆ ਗਿਆ ਹੈ ਜੋ ਹੁਣ ਪਾਕਿਸਤਾਨ ਦੇ ਝੰਡੇ ਤੋਂ ਵੀ ਉੱਚਾ ਹੈ। ਇਹ ਹੀ ਨਹੀਂ 150 ਕਰੋੜ ਤੋਂ ਵੀ ਵੱਧ ਖਰਚੇ ਨਾਲ ਨਹਿਰਾਂ ਪੱਕੀਆਂ ਕੀਤੀਆਂ ਗਈਆਂ। 750 ਕਰੋੜ ਨਾਲ ਪਿੰਡ ਪੱਤਰਿਆਂ ਵਾਲਾ ਤੇ ਘਟਿਆਂ ਵਾਲੀ ਬੋਦਲਾ ਵਿੱਚ ਨਹਿਰੀ ਪਾਣੀ ਤੇ ਆਧਾਰਿਤ ਮੈਗਾ ਵਾਟਰ ਵਰਕਸ ਬਣ ਰਹੇ ਹਨ ਜਿਥੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੱਕ ਪੀਣ ਦਾ ਸਾਫ ਪਾਣੀ ਪਹੁੰਚੇਗਾ।
ਇਸ ਮੌਕੇ ਉਨ੍ਹਾਂ ਨੇ ਪ੍ਰੇਡ ਦਾ ਨੀਰਿਖਣ ਵੀ ਕੀਤਾ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਇਸ ਮੌਕੇ ਉਨ੍ਹਾਂ ਦੇ ਨਾਲ ਹਾਜਰ ਰਹੇ। ਇਸ ਮੌਕੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਰੈਡ ਕ੍ਰਾਸ ਵੱਲੋਂ ਲੋੜਵੰਦ ਪਰਿਵਾਰਾਂ ਨੁੰ ਸਿਲਾਈ ਮਸ਼ੀਨਾਂ, ਵੀਲ੍ਹ ਚੇਅਰ, ਟ੍ਰਾਈ ਸਾਇਕਲਾਂ ਵੰਡੀਆਂ ਗਈਆਂ। ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਜਾ ਕੇ 1971 ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਵੀ ਹਾਜਰ ਰਹ।
ਸ਼ਹੀਦ ਭਗਤ਼ ਸਿੰਘ ਸਟੇਡੀਅਮ ਵਿਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ: ਅਵਤਾਰ ਸਿੰਘ, ਆਈ ਜੀ ਸੁਖਵੰਤ ਏਡੀਸੀ ਡਾ: ਮਨਦੀਪ ਕੌਰ ਤੇ ਸੁਭਾਸ ਚੰਦਰ, ਐਸਪੀ ਮੁਖਤਿਆਰ ਰਾਏ, ਐਸਡੀਐਮ ਵੀਰਪਾਲ ਕੌਰ, ਵੱਖ ਵੱਖ ਵਿਭਾਗਾਂ ਦੇ ਮੁੱਖੀ, ਆਪ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਵੀ ਹਾਜਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।