ਜੰਮੂ, 17 ਅਗਸਤ, ਦੇਸ਼ ਕਲਿੱਕ ਬਿਓਰੋ :
ਜੰਮੂ ਕਸ਼ਮੀਰ ਵਿੱਚ ਅੱਜ ਫਿਰ ਬੱਦਲ ਫੱਟਣ ਕਾਰਨ ਭਾਰੀ ਤਬਾਹੀ ਹੋਈ ਹੈ। ਬੱਦਲ ਫੱਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 6 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕਠੂਆ ਦੀ ਘਾਟੀ ਖੇਤਰ ਵਿੱਚ ਅੱਜ ਬੱਦਲ ਫਟ ਗਏ। ਰਾਜਬਾਗ ਦੇ ਪਿੰਡ ਜੋਧ ਘਾਟੀ ਵਿੱਚ ਬੱਦਲ ਫਟ ਗਏ। ਇਸ ਕਾਰਨ ਭਾਰੀ ਤਬਾਹੀ ਹੋ ਗਏ।
ਲਗਾਤਾਰ ਪੈ ਰਹੇ ਮੀਂਹ ਕਾਰਨ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਕਠੂਆ ਦੇ ਐਸਐਸਪੀ ਨੇ ਦੱਸਿਆ ਕਿ ਜੰਗਲੋਟ ਖੇਤਰ ਵਿੱਚ ਬੱਦਲ ਫਟਿਆ ਹੈ। ਹੁਣ ਤੱਕ 4 ਲੋਕਾਂ ਦੀ ਜਾਨ ਜਾਣ ਦੀ ਖਬਰ ਹੈ। ਰੇਲਵੇ ਟ੍ਰੈਕ ਅਤੇ ਨੈਸ਼ਨਲ ਹਾਈਵੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਕਠੂਆ ਦਾ ਪੁਲਿਸ ਥਾਣਾ ਵੀ ਪ੍ਰਭਾਵਿਤ ਹੋਇਆ ਹੈ। ਹਾਲਾਤ ਉਤੇ ਨਜ਼ਰ ਰੱਖੀ ਜਾ ਰਹੀ ਹੈ।