ਮਿਡ ਡੇ ਮੀਲ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ

ਪੰਜਾਬ

ਸੰਗਰੂਰ, 17 ਅਗਸਤ, ਦੇਸ਼ ਕਲਿੱਕ ਬਿਓਰੋ :

ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮਿਡ ਡੇ ਮੀਲ ਵਰਕਰ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ, ਪਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਉਤੇ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਦੇ ਹੋਏ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮਾਰਚ ਦੀ ਅਗਵਾਈ ਸੂਬਾ ਪ੍ਰਧਾਨ ਬਿਮਲਾ ਰਾਣੀ ਫਾਜ਼ਿਲਕਾ ਵੱਲੋਂ ਕੀਤੀ ਗਈ। ਪਟਿਆਲਾ ਬਾਈਪਾਸ ਦੇ ਨੇੜੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਵਰਕਰਾਂ ਨੂੰ ਜਨਰਲ ਸਕੱਤਰ ਕਮਲਜੀਤ ਕੌਰ, ਪ੍ਰਵੀਨ ਬਾਲਾ ਫਤਹਿਗੜ੍ਹ ਸਾਹਿਬ, ਇਕਬਾਲ ਕੌਰ ਪਟਿਆਲਾ, ਆਸ਼ਾ ਰਾਣੀ ਹੁਸ਼ਿਆਰਪੁਰ, ਕਮਲੇਸ਼ ਕੌਰ ਰੋਪੜ, ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਰਾਏਸਰ ਬਰਨਾਲਾ, ਸਿਮਰਨਜੀਤ ਪਾਸਲਾ ਜਲੰਧਰ, ਜਸਵੀਰ ਕੌਰ ਤਰਨਤਾਰਨ, ਸਿੰਬਲ ਕੌਰ ਫਰੀਦਕੋਟ, ਸੁਨੀਤਾ ਫ਼ਾਜ਼ਿਲਕਾ, ਕੁਲਵਿੰਦਰ ਕੌਰ ਮੋਹਾਲੀ, ਹਰਮੇਸ਼ ਕੌਰ ਅਨੰਦਪੁਰ ਸਾਹਿਬ ਨੇ ਸੰਬੋਧਨ ਕੀਤਾ। ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਸਰਕਾਰ ਪਿਛਲੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਹੱਲ ਕਰਨ ਦੀ ਬਜਾਏ ਸਿਰਫ ਲਾਰੇ ਲਗਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਸੰਘਰਸ਼ਕਾਰੀਆਂ ਨੂੰ ਪੁਲਿਸ ਨੇ ਰਾਹ ਵਿੱਚ ਰੋਕ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।