ਪੰਜਾਬ ’ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ਕੀਤਾ

ਪੰਜਾਬ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ :

ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ਉਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਕਈ ਥਾਵਾਂ ਉਤੇ ਬੱਦਲ ਫੱਟਣ ਕਾਰਨ ਤਬਾਹੀ ਮੱਚੀ ਹੈ। ਜਿਸ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਪੰਜਾਬ ਵਿੱਚ ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋੜੀਂਦਾ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨ ਨੂੰ ਅਲਰਟ ਉਤੇ ਰੱਖੇ ਗਏ ਹਨ। ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।