ਦੋ ਕਾਰਾਂ ਦੀ ਟੱਕਰ ਤੋਂ ਬਾਅਦ ਅੱਗ ਲੱਗੀ, 8 ਲੋਕ ਜ਼ਿੰਦਾ ਜਲੇ

ਰਾਸ਼ਟਰੀ

ਦੋ ਕਾਰਾਂ ਦੀ ਟੱਕਰ ਤੋਂ ਬਾਅਦ ਅੱਗ ਲੱਗ ਗਈ, ਜਿਸ ਵਿੱਚ ਇੱਕ ਲੜਕੀ ਸਮੇਤ 8 ਲੋਕ ਜ਼ਿੰਦਾ ਜਲ ਗਏ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ।

ਗਾਂਧੀਨਗਰ, 18 ਅਗਸਤ, ਦੇਸ਼ ਕਲਿਕ ਬਿਊਰੋ :
ਦੋ ਕਾਰਾਂ ਦੀ ਟੱਕਰ ਤੋਂ ਬਾਅਦ ਅੱਗ ਲੱਗ ਗਈ, ਜਿਸ ਵਿੱਚ ਇੱਕ ਲੜਕੀ ਸਮੇਤ 8 ਲੋਕ ਜ਼ਿੰਦਾ ਜਲ ਗਏ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ। ਇਹ ਹਾਦਸਾ ਐਤਵਾਰ ਸ਼ਾਮ ਨੂੰ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ‘ਚ ਵਧਾਵਨ-ਲਖਤਰ ਹਾਈਵੇਅ ‘ਤੇ ਵਾਪਰਿਆ/
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਸੜਕ ਦੇ ਕਿਨਾਰੇ ਇੱਕ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਸੱਤ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਵਧਾਵਨ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵਧਾਵਨ-ਲਖਤਰ ਹਾਈਵੇਅ ‘ਤੇ ਡੇਡਾਦਰਾ ਪਿੰਡ ਨੇੜੇ ਵਾਪਰਿਆ। ਹਾਈਵੇਅ ‘ਤੇ ਦੋ ਕਾਰਾਂ ਆਹਮੋ-ਸਾਹਮਣੇ ਟਕਰਾ ਗਈਆਂ। ਟੱਕਰ ਤੋਂ ਬਾਅਦ ਇੱਕ ਕਾਰ ਸੜਕ ਦੇ ਕਿਨਾਰੇ ਡਿੱਗ ਗਈ ਅਤੇ ਅੱਗ ਲੱਗ ਗਈ। ਸਿਰਫ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਕਾਰ ਵਿੱਚੋਂ ਬਾਹਰ ਨਿਕਲ ਸਕਿਆ, ਉਸਦੀ ਵੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ।
ਸਾਰੇ ਮ੍ਰਿਤਕ ਰਿਸ਼ਤੇਦਾਰ ਸਨ ਅਤੇ ਕਾਦੂ ਤੋਂ ਸੁਰੇਂਦਰਨਗਰ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।