ਭਲਕੇ ਦੀ ਛੁੱਟੀ ਦਾ ਐਲਾਨ, ਪੱਤਰ ਜਾਰੀ

ਪੰਜਾਬ

ਚੰਡੀਗੜ੍ਹ 19 ਅਗਸਤ, ਦੇਸ਼ ਕਲਿੱਕ ਬਿਓਰੋ :

ਭਲਕੇ 20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸ਼ੀ ਮਨਾਈ ਜਾ ਰਹੀ ਹੈ। ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਦਾ ਐਲਾਨ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।