FRS ਅਤੇ ਮਾਣਭੱਤੇ ਦਾ ਚੁੱਕਿਆ ਮੁੱਦਾ
ਚੰਡੀਗੜ੍ਹ, 19 ਅਗਸਤ, ਦੇਸ਼ ਕਲਿੱਕ ਬਿਓਰੋ :
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਪਟਿਆਲਾ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਕੇਂਦਰੀ ਮੰਤਰੀ ਅੰਨਾਪੂਰਨਾ ਨੂੰ ਮਿਲੇ। ਡਾ. ਗਾਂਧੀ ਵੱਲੋਂ FRS ਸਮੇਤ ਹੋਰਨਾਂ ਮੰਗਾਂ ਨੂੰ ਕੇਂਦਰੀ ਮੰਤਰੀ ਕੋਲ ਉਠਾਇਆ ਗਿਆ। ਡਾ. ਗਾਂਧੀ ਨੇ ਦੱਸਿਆ, ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਖਾਸ ਕਰਕ FRS ਦੇ ਮਸਲੇ ਨੂੰ ਲੈ ਕੇ ਕੇਂਦਰੀ ਔਰਤਾਂ ਤੇ ਬਾਲ ਵਿਕਾਸ ਮੰਤਰੀ ਮੈਡਮ ਅੰਨਾਪੂਰਨਾ ਨਾਲ ਵਿਸਤਾਰ ਸਹਿਤ ਗੱਲਬਾਤ ਕੀਤੀ ਅਤੇ ਮੰਤਰੀ ਸਾਹਿਬਾ ਨੂੰ ਆਂਗਨਵਾੜੀ ਵਰਕਰਾਂ ਦੇ ਮਿਹਨਤਾਨੇ ਅਤੇ ਕੰਮ ਦੀਆਂ ਹਾਲਤਾਂ ਵਿੱਚ ਸੁਧਾਰ ਲਿਆਉਣ ਦੀ ਮੰਗ ਕੀਤੀ। ਮੈਡਮ ਮੰਤਰੀ ਨੇ ਸਾਰੇ ਮੁੱਦਿਆਂ ਤੇ ਦਮਦਰਦੀ ਅਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਯਕੀਨ ਦਿਵਾਇਆ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾਵੇ।