ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.4 ਡਿਗਰੀ ਵਧਿਆ ਹੈ। ਇਹ ਆਮ ਤਾਪਮਾਨ ਦੇ ਨੇੜੇ ਹੋ ਗਿਆ ਹੈ। ਪਰ ਅੱਜ 20 ਅਗਸਤ ਤੋਂ ਅਗਲੇ ਤਿੰਨ ਦਿਨ ਤੱਕ ਯਾਨੀ 23 ਤਰੀਕ ਤੱਕ ਪੰਜਾਬ ਅੰਦਰ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।
ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜੇਕਰ ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ 20 ਅਤੇ 22 ਅਗਸਤ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਅਗਸਤ ਨੂੰ ਜ਼ਿਆਦਾਤਰ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਦਿਨ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ 25 ਤਰੀਕ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
