ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ 10 ਲੱਖ ਰਾਸ਼ਨ ਕੱਟਣ ਲਈ ਹੁਕਮ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਗੱਡੀਆਂ ਅਤੇ ਜ਼ਮੀਨਾਂ ਦੇ ਮਾਲਕ ਮੁਫਤ ਰਾਸ਼ਨ ਕਾਰਡ ਲੈ ਰਹੇ ਹਨ। ਸਤੰਬਰ ਤੱਕ ਸਮਰੱਥ ਵਿਅਕਤੀਆਂ ਦੇ ਨਾਂ ਸੂਚੀ ਵਿਚੋਂ ਕੱਟਣ ਦੇ ਹੁਕਮ ਦਿੱਤੇ ਗਏ ਹਨ।
ਇਨ੍ਹਾਂ ਹੁਕਮਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਕਿਹਾ ‘ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਨਾਲ਼ ਇੱਕ ਹੋਰ ਵਿਤਕਰਾ ਹੈ। ‘ਆਪ’ ਨੇ ਕਿਹਾ 10 ਲੱਖ ਰਾਸ਼ਨ ਕਾਰਡ ਧਾਰਕਾਂ ਦਾ ਸੂਚੀ ਵਿੱਚੋਂ ਨਾਂ ਹਟਾਉਣ ਦਾ ਦਿੱਤਾ ਤੁਗ਼ਲਕੀ ਫ਼ਰਮਾਨ ਜਾਰੀ ਕੀਤਾ ਗਿਆ ਹੈ।