ਕਿਹਾ, ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਮਨ ਉਦਾਸ ਹੈ
ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ :
ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਜਸਵਿੰਦਰ ਭੱਲਾ (Jaswinder Bhalla) ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। 65 ਸਾਲ ਦੀ ਉਮਰ ਵਿੱਚ ਅੱਜ ਉਨ੍ਹਾਂ ਆਖਰੀ ਸਾਹ ਲਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..।