ਵਾਸ਼ਿੰਗਟਨ, 22 ਅਗਸਤ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਪੰਜਾਬ ਦੇ ਟਰੱਕ ਡਰਾਈਵਰ ਵੱਲੋਂ ਗਲਤ U-turn ਲੈਣ ਕਾਰਨ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ ਅਮਰੀਕਾ ਨੇ ਇੱਕ ਵੱਡਾ ਫੈਸਲਾ ਲਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਵਪਾਰਕ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ਜਾਰੀ ਕਰਨਾ ਰੋਕ ਦਿੱਤਾ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ।
ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਲਿਖਿਆ – ਤੁਰੰਤ ਪ੍ਰਭਾਵ ਨਾਲ, ਅਸੀਂ ਵਪਾਰਕ ਟਰੱਕ ਡਰਾਈਵਰਾਂ ਲਈ ਸਾਰੇ ਵਰਕ ਵੀਜ਼ੇ ਜਾਰੀ ਕਰਨਾ ਬੰਦ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਅਮਰੀਕਾ ਦੀਆਂ ਸੜਕਾਂ ‘ਤੇ ਵੱਡੇ ਟਰੈਕਟਰ, ਟ੍ਰੇਲਰ ਤੇ ਟਰੱਕ ਚਲਾਉਣ ਵਾਲੇ ਵਿਦੇਸ਼ੀ ਡਰਾਈਵਰਾਂ ਦੀ ਵੱਧ ਰਹੀ ਗਿਣਤੀ ਅਮਰੀਕੀ ਨਾਗਰਿਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੀ ਹੈ ਅਤੇ ਅਮਰੀਕੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਨੂੰ ਕਮਜ਼ੋਰ ਕਰ ਰਹੀ ਹੈ।
