ਬਿਕਰਮ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼

ਪੰਜਾਬ

ਮੋਹਾਲੀ, 22 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਅੱਜ ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਚਾਰਜਸ਼ੀਟ ਪੇਸ਼ ਕੀਤੀ।
ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਬਣਾਏ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਜਾਂਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਹੈ, ਜਿਸ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ।
ਅਕਾਲੀ ਦਲ ਦਾ ਕਹਿਣਾ ਹੈ ਕਿ ਚਲਾਨ ਦਾ ਅਧਿਐਨ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।