ਬੰਬੀਹਾ ਗੈਂਗ ਦੇ ਚਾਰ ਬਦਮਾਸ਼ ਗ੍ਰਿਫ਼ਤਾਰ, ਹਥਿਆਰ ਬਰਾਮਦ

ਪੰਜਾਬ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਇੱਕ ਚੈੱਕ ਪੋਸਟ ‘ਤੇ ਰੋਕਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ। ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।
ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।