ਧਾਰਮਿਕ ਯਾਤਰਾ ‘ਤੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਪੰਜਾਬ

ਚੰਡੀਗੜ੍ਹ, 25 ਅਗਸਤ, ਦੇਸ਼ ਕਲਿਕ ਬਿਊਰੋ :
ਧਾਰਮਿਕ ਯਾਤਰਾ ‘ਤੇ ਗਏ ਤਿੰਨ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਦੋ ਸ਼ਰਧਾਲੂਆਂ ਦੀ ਮੌਤ ਬੀਤੀ ਰਾਤ ਅਤੇ ਇੱਕ ਦੀ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਮਨੀ ਮਹੇਸ਼ ਵਿੱਚ ਹੋਈ। ਤਿੰਨੋਂ ਸ਼ਰਧਾਲੂਆਂ ਦੀ ਮੌਤ ਮਨੀ ਮਹੇਸ਼ ਯਾਤਰਾ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭਰਮੌਰ ਲਿਆਂਦਾ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਅਮਨ (18), ਰੋਹਿਤ (18) ਵਾਸੀ ਪਠਾਨਕੋਟ, ਅਤੇ ਅਨਮੋਲ (26) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਅਮਨ ਅਤੇ ਰੋਹਿਤ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਭਰਮੌਰ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।