ਪਿੰਡਾਂ ’ਚ ਠੀਕਰੀ ਪਹਿਰੇ ਲਗਾਏ ਜਾਣ : ਜ਼ਿਲ੍ਹਾ ਪ੍ਰਸ਼ਾਸਨ
ਫਾਜ਼ਿਲਕਾ, 25 ਅਗਸਤ, ਦੇਸ਼ ਕਲਿੱਕ ਬਿਓਰੋ :
ਲਾਗਤਾਰ ਪੈ ਰਿਹਾ ਮੀਂਹ ਲੋਕਾਂ ਲਈ ਆਫਤ ਬਣਿਆ ਹੋਇਆ ਹੈ। ਕਈ ਪਿੰਡਾਂ ਵਿੱਚ ਹੜ੍ਹ ਆਏ ਹੋਏ ਹਨ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਜ਼ਿਲਕਾ ਜ਼ਿਲ੍ਹੇ ਦੇ 20 ਪਿੰਡਾਂ ਦੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ।
