ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਪਾਣੀ ਦੇ ਗੇਟ ਖੁੱਲ੍ਹੇ ਗਏ ਹਨ। ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪਠਾਨਕੋਟ ਵਿੱਚ ਵੀ ਭਾਰੀ ਬਾਰਿਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਫੈਸਲਾ। ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ ਕੱਲ੍ਹ ਫਿਰ ਛੁੱਟੀ ਰਹੇਗੀ। ਇਹ ਹੁਕਮ ਯੂਨੀਵਰਸਿਟੀ ਅਤੇ ਪੰਜਾਬ ਬੋਰਡ ਦੀ ਕਿਸੇ ਵੀ ਪ੍ਰੀਖਿਆ ਲਈ ਵੈਧ ਨਹੀਂ ਹੋਣਗੇ।
ਲਗਾਤਾਰ ਪੈ ਰਹੀ ਬਰਸਾਤ ਦੇ ਕਾਰਣ ਗੁਰਦਾਸਪੁਰ ਜਿਲ੍ਹੇ ਦੇ ਦੀਨਾਨਗਰ ਹਲਕੇ ਦੇ ਬਲਾਕ 1 ਅਤੇ 2 ਦੇ ਸਾਰੇ ਸਕੂਲ 26 ਅਗਸਤ ਨੂੰ ਬੰਦ ਰਹਿਣਗੇ।
ਅੰਮ੍ਰਿਤਸਰ ਦੇ ਬਲਾਕ ਅਜਨਾਲਾ 2 ਅਤੇ ਰਈਆ 1 ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿੱਚ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਡਰੀ ਅੰਮ੍ਰਿਤਸਰ ਵੱਲੋਂ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ।
ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਕੂਲ ਤਿੰਨ ਦਿਨਾਂ ਲਈ ਬੰਦ, ਸਤਲੁਜ ਦਰਿਆ ਵਿੱਚ ਪਾਣੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲਿਆ ਫੈਸਲਾ, 26,27,28 ਅਗਸਤ ਨੂੰ ਸਾਰੇ ਸਕੂਲ ਰਹਿਣਗੇ ਬੰਦ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ, ਫਾਜ਼ਿਲਕਾ ਦੇ 20 ਪਿੰਡਾਂ ਵਿੱਚ ਸਕੂਲ ਰਹਿਣਗੇ ਬੰਦ, ਪਿੰਡ ਸਤਲੁਜ ਦਰਿਆ ਦੇ ਕੰਢੇ ਸਥਿਤ ਹਨ, ਹਰੀਕੇ ਹੈੱਡ ਤੋਂ 1 ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ।
ਕਪੂਰਥਲਾ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ |
ਫਿਰੋਜ਼ਪੁਰ ਦੇ ਗੁਰੂ ਹਰ ਸਹਾਏ ਦੇ 2,ਫ਼ਿਰੋਜ਼ਪੁਰ-2 ਦੇ 6,ਫਿਰੋਜ਼ਪੁਰ-3 ਦੇ 4 ਅਤੇ ਮੱਲਾਂਵਾਲਾ ਦੇ 2 ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਐਸਡੀਐਮ ਰਾਮਪੁਰਾ ਨੇ ਭਾਰੀ ਬਾਰਿਸ਼ ਕਾਰਨ ਕੱਲ੍ਹ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ