ਪੰਜਾਬ ਦੇ ਸਰਕਾਰੀ ਸਕੂਲਾਂ ‘ਚ Breakfast ਦੇਣ ਦੀ ਤਿਆਰੀ

ਪੰਜਾਬ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ‘ਨਾਸ਼ਤਾ’ ਯੋਜਨਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਅੱਜ ਮੰਗਲਵਾਰ ਨੂੰ ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਨਾਸ਼ਤਾ ਯੋਜਨਾ ਦਾ ਜਾਇਜ਼ਾ ਲਿਆ। ਉਹ ਮੁੱਖ ਮਹਿਮਾਨ ਵਜੋਂ ਸਕੂਲ ਪਹੁੰਚੇ।
ਮੁੱਖ ਮੰਤਰੀ ਐਮਕੇ ਸਟਾਲਿਨ ਦੇ ਨਾਲ, ਉਨ੍ਹਾਂ ਨੇ ਪਹਿਲਾਂ ਬੱਚਿਆਂ ਨੂੰ ਖਾਣਾ ਪਰੋਸਿਆ ਅਤੇ ਫਿਰ ਉਨ੍ਹਾਂ ਨਾਲ ਬੈਠ ਕੇ ਖਾਣਾ ਖਾਧਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਸਕੂਲਾਂ ਵਿੱਚ ਵੀ ਇਸ ਯੋਜਨਾ ਨੂੰ ਲਾਗੂ ਕਰੇਗਾ। ਇਸ ਵਿਸ਼ੇ ‘ਤੇ ਕੈਬਨਿਟ ਵਿੱਚ ਚਰਚਾ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।