ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸਟੇਟ ਜਨਰਲ ਡੈਲੀਗੇਟ ਇਜਲਾਸ

ਮੋਰਿੰਡਾ   26 ਅਗਸਤ (ਭਟੋਆ ) :

ਨਵੇਂ ਬਣੇ ਸ੍ਰੋਮਣੀ ਅਕਾਲੀ ਦਲ ਪ੍ਰਧਾਨ  ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇੱਥੇ ਭੇਜੇ ਇਕ ਬਿਆਨ ਵਿੱਚ ਦੱਸਿਆ ਗਿਆ
ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ। 

ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ ਦੀ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿੱਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ ਪਰ ਪਾਰਟੀ ਪ੍ਰਧਾਨ ਚਾਹੁੰਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਦੀ ਚੋਣ ਅਤੇ ਕੁਝ ਹੋਰ ਅਹਿਮ ਫੈਸਲੇ ਜਨਰਲ ਸਟੇਟ ਡੈਲੀਗੇਟ ਇਜਲਾਸ ਵਿੱਚ ਹੀ ਲਏ ਜਾਣ, ਇਸ ਕਰਕੇ ਸੂਬੇ ਭਰ ਤੋ ਪਾਰਟੀ ਲਈ ਘਰ-ਘਰ ਜਾ ਕੇ ਮੈਂਬਰਸ਼ਿਪ ਭਰਨ ਵਾਲੇ ਸਮੁੱਚੇ ਡੈਲੀਗੇਟਸ ਦੀ ਰਾਇ ਸ਼ੁਮਾਰੀ ਜਾਨਣ ਲਈ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟਸ ਇਜਲਾਸ ਬੁਲਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।