ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਭਾਰੀ ਬਾਰਿਸ਼ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਰਾਜ ਦੇ ਸਾਰੇ ਸਕੂਲ ਹੁਣ 30 ਅਗਸਤ ਤੱਕ ਬੰਦ ਰਹਿਣਗੇ।
ਸੀ.ਐਮ. ਮਾਨ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਮੌਸਮੀ ਹਾਲਾਤ ਸੁਧਰਣ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਭਾਰੀ ਬਾਰਿਸ਼ ਦੇ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ।
