ਅੰਮ੍ਰਿਤਸਰ, 27 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਆਏ ਹੋਏ ਹਨ। ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਖਰਾਬ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇਰ ਰਾਤ ਨੂੰ ਪਿੰਡ ਘੋਨੇਵਾਲ ਵਿਖੇ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਖਤਰਾ ਵਧ ਸਕਦਾ ਹੈ। ਨੀਵੇਂ ਥਾਵਾਂ ਉਤੇ ਰਹਿ ਰਹੇ ਪਰਿਵਾਰਾਂ ਨੂੰ ਉਚੀ ਥਾਂ ਉਤੇ ਜਾਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।