ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ NDA ਅਤੇ TES ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਪੰਜਾਬ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :

ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ।

ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨੂਰ ਸਿੰਘ ਨੇ ਟੀ.ਈ.ਐਸ. ਕੋਰਸ ਲਈ ਐਸ.ਐਸ.ਬੀ. ਪਾਸ ਕੀਤੀ ਹੈ, ਜਦੋਂ ਕਿ ਪ੍ਰਿੰਸ ਦੂਬੇ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਦੋਵਾਂ ਕੋਰਸਾਂ ਲਈ ਇੰਟਰਵਿਊ ਪਾਸ ਕੀਤੀ ਹੈ।

ਸਫਲਤਾ ਪ੍ਰਾਪਤ ਕਰਨ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਸਾਲੀ ਅਧਿਕਾਰੀ ਬਣਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦਾ ਮਾਣ ਵਧਾਏਗੀ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਸਫਲਤਾ ਹਾਸਲ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਬਣਨ ਲਈ ਵਚਨਬੱਧ ਹੈ ਅਤੇ ਇਹ ਪ੍ਰਾਪਤੀ ਇਸਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।