ਮੋਹਾਲੀ, 27 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਪੈ ਰਿਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਕਾਰਨ ਅਤੇ ਮੌਸਮ ਖਰਾਬ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 31 ਅਗਸਤ ਤੱਕ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸਿੱਖਿਆ ਬੋਰਡ ਵੱਲੋਂ ਕਿਹਾ ਗਿਆ ਹੈ, ਪੰਜਾਬ ਵਿੱਚ ਖਰਾਬ ਮੌਸਮ ਦੀ ਸੰਭਾਵਨਾ ਦੇ ਚੱਲਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਵਿੱਚ 31 ਅਗਸਤ ਤੱਕ ਘੋਸ਼ਿਤ ਹੋਈਆਂ ਛੁੱਟੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।