ਵਾਸ਼ਿੰਗਟਨ, 28 ਅਗਸਤ, ਦੇਸ਼ ਕਲਿਕ ਬਿਊਰੋ :
Shooting at a school in America: ਅਮਰੀਕਾ ਦੇ ਇੱਕ ਕੈਥੋਲਿਕ ਸਕੂਲ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਗੋਲੀਬਾਰੀ ਦੀ ਇਹ ਘਟਨਾ America ‘ਚ ਮਿਨੀਸੋਟਾ ਦੇ ਦੱਖਣੀ ਖੇਤਰ ਮਿਨੀਆਪੋਲਿਸ ਵਿੱਚ ਸਥਿਤ ਇੱਕ school ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਇਸ ਘਟਨਾ ਦੌਰਾਨ 17 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਸਥਾਨਕ ਅਧਿਕਾਰੀਆਂ ਨੇ ਕਿਹਾ ਹੈ ਕਿ ਹਮਲਾਵਰ ਨੂੰ ਵੀ ਗੋਲੀ ਮਾਰ ਦਿੱਤੀ ਗਈ ਹੈ।
Shooting ਸੰਬੰਧੀ ਸਥਾਨਕ ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ਸਾਡੀਆਂ ਟੀਮਾਂ ਸੰਕਟ ਦੇ ਸਮੇਂ ਕੰਮ ਕਰਨ ਲਈ ਸਿਖਲਾਈ ਪ੍ਰਾਪਤ ਹਨ ਅਤੇ ਪ੍ਰਭਾਵਿਤ ਬੱਚਿਆਂ ਦੀ ਦੇਖਭਾਲ ਲਈ ਪੂਰੀ ਤਰ੍ਹਾਂ ਤਿਆਰ ਹਨ। ਛੇ ਬੱਚੇ ਦੇਖਭਾਲ ਲਈ ਸਾਡੇ ਹਸਪਤਾਲ ਵਿੱਚ ਦਾਖਲ ਹਨ। ਅਸੀਂ ਆਪਣੇ ਮਰੀਜ਼ਾਂ ਅਤੇ ਪਰਿਵਾਰਾਂ ਦੀ ਨਿੱਜਤਾ ਦਾ ਸਨਮਾਨ ਕਰਦੇ ਹੋਏ ਹੋਰ ਜਾਣਕਾਰੀ ਸਾਂਝੀ ਨਹੀਂ ਕਰਾਂਗੇ।
ਰਾਸ਼ਟਰਪਤੀ ਟਰੰਪ ਨੇ ਗੋਲੀਬਾਰੀ ਦੀ ਘਟਨਾ ਬਾਰੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਪੂਰੀ ਜਾਣਕਾਰੀ ਹੈ। ਐਫਬੀਆਈ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਵ੍ਹਾਈਟ ਹਾਊਸ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।




