ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਦਾ ਮਾਮਲਾ : ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਖਿਲਾਫ ਮਾਮਲਾ ਦਰਜ

ਪੰਜਾਬ

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰ :

ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਨੂੰ ਲੈ ਕੇ ਵੱਡੀ ਪੱਧਰ ਉਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਥਣਾ ਅਰਬਨ ਅਸਟੇਟ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਤ ਅਤੇ ਪਬਲੀਕੇਸ਼ਨਜ਼ ਬਿਊਰੋ ਦੇ ਇੰਚਾਰਜ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਯੂਨੀਵਰਸਿਟੀ ‘ਚ ਇਕ ਟੋਆ ਪੁੱਟ ਕੇ ਮਹਾਨ ਕੋਸ਼ ਦੀਆਂ ਕਾਪੀਆਂ ਨੂੰ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਸੀ, ਇਸ ਦੌਰਾਨ ਕਾਪੀਆਂ ਟੋਏ ‘ਚ ਸੁੱਟੀਆਂ ਦੇਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਹੁਣ ਮਨਵਿੰਦਰ ਸਿੰਘ ਵਲੋਂ ਦਿੱਤੇ ਬਿਆਨ ਵਿਚ ਦੋਸ਼ ਹੈ ਕਿ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੀਆਂ ਪੋਥੀਆਂ ਸਾਜ਼ਿਸ਼ ਤਹਿਤ ਬਿਨਾ ਮਰਿਆਦਾ ਤੇ ਸਤਿਕਾਰ ਦੇ ਪੈਰਾਂ ‘ਚ ਲਤਾੜਦੇ ਹੋਏ ਮਿੱਟੀ ‘ਚ ਸੁੱਟ ਕੇ ਬੇਅਦਬੀ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।