ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ ਮਦਦ ਭੇਜੀ ਹੈ। ਸਤਿੰਦਰ ਸਰਤਾਜ ਨੇ ਆਪਣੇ ਵੱਲੋਂ 500 ਪਰਿਵਾਰਾਂ ਲਈ ਇਕ ਮਹੀਨੇ ਦਾ ਰਾਸ਼ਨ ਭੇਜਿਆ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਇਹਨਾਂ ਦੀ ਟੀਮ ਦੇ ਵਲੰਟੀਅਰਾਂ ਨੂੰ ਇਹ ਸਮਗਰੀ ਲੋੜਵੰਦਾਂ ਤੱਕ ਪਹੁੰਚਾਉਣ ਲਈ ਨਿਰਦੇਸ਼ ਦਿੰਦੇ ਹੋਏ।