ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਆਏ ਹੜ੍ਹਾਂ ਨੇ ਹਰ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੰਮ੍ਰਿਤਸਰ ਵਿੱਚ ਆਏ ਹੜ੍ਹਾਂ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲਗਾਤਾਰ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਇਕ ਮੁਲਾਜ਼ਮ ਵੱਲੋਂ ਸਹੀ ਡਿਊਟੀ ਨਾ ਕਰਨ ਨੂੰ ਲੈ ਕੇ ਉਨ੍ਹਾਂ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਆਏ ਹੋਏ ਹਨ ਤੁਸੀਂ ਦਿਖਾਈ ਨਹੀਂ ਦੇ ਰਹੇ। ਮੁਲਾਜ਼ਮ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਇਕ ਕੰਮ ਦਿੱਤਾ ਸੀ ਤੁਸੀਂ ਉਹ ਵੀ ਨਹੀਂ ਕੀਤਾ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਮੇਰੀ ਬੇਨਤੀ ਕੀਤੀ ਕਿ ਇਸ ਸੰਕਟ ਦੇ ਸਮੇਂ ਆਪਣੀ ਡਿਊਟੀ ਸਹੀ ਢੰਗ ਨਾਲ ਕਰੋ, ਨਹੀਂ ਤਾਂ ਮਜਬੂਰਨ ਮੈਨੂੰ ਸਿੱਧੇ ਮੁੱਖ ਮੰਤਰੀ ਸਾਹਿਬ ਨੂੰ ਸ਼ਿਕਾਇਤ ਭੇਜਣੀ ਪਵੇਗੀ