ਐੱਸ .ਏ.ਐੱਸ ਨਗਰ, 1 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਆਏ ਹੜ੍ਹਾਂ ਅਤੇ ਖਰਾਬ ਮੌਸਮ ਦੀ ਸੰਭਾਵਨਾ ਦੇ ਚੱਲਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਵਿੱਚ 03 ਸਤੰਬਰ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਡਾ. ਅਮਰਪਾਲ ਸਿੰਘ, ਆਈ.ਏ.ਐਸ. (ਰਿਟਾ.) ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਲਾਤਾਂ ਦੇ ਮੱਦੇਨਜ਼ਰ ਅੱਠਵੀਂ ਤੋਂ ਬਾਰਵੀਂ ਸ੍ਰੇਣੀਆਂ ਵਿੱਚ ਦਾਖਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਅੱਠਵੀਂ ਤੋਂ ਬਾਰਵੀਂ ਸ੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਨਿਰਧਾਰਤ ਕੀਤੀ ਗਈ ਦਾਖਲੇ ਦੀ ਅੰਤਿਮ ਮਿਤੀ 29 ਅਗਸਤ 2025 ਵਿੱਚ 10 ਸਤੰਬਰ 2025 ਤੱਕ ਦਾ ਵਾਧਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਰਜਿਸਟ੍ਰੇਸ਼ਨ/ਕੰਟੀਨਿਉਏਸ਼ਨ ਲਈ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਸਤੰਬਰ 2025 ਤੋਂ ਵਾਧਾ ਕਰਦੇ ਹੋਏ ਰਜਿਸਟ੍ਰੇਸ਼ਨ/ਕੰਟੀਨਿਉਏਸ਼ਨ ਦੀ ਮਿਤੀ 19-09-2025 ਨਿਰਧਾਰਤ ਕੀਤੀ ਜਾਂਦੀ ਹੈ।