ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪੰਜਾਬ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 ਵਜੇ ਹਾਈ ਅਲਰਟ ਕੀਤਾ ਗਿਆ ਹੈ। ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਐਸ ਡੀ ਐਮ ਰਾਜਪੁਰਾ ਸ੍ਰੀ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ *ਸੰਜਰਪੁਰ, ਊਂਟਸਰ, ਦੜਬਾ, ਸਲੇਮਪੁਰ, ਸ਼ਮਸ਼ਪੁਰ, ਜੰਡਮਗੋਲੀ, ਹਰਪਾਲਾਂ, ਰਾਮਪੁਰ, ਸੌਂਟਾ, ਮਾਰੀਆਂ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ, ਚਮਾਰੂ, ਲਾਛੜੂ ਖੁਰਦ, ਮਹਿਦੂਦਾਂ, ਮੰਜੌਲੀ, ਮਾੜੂ, ਜੰਬੋਮਾਜਰਾ, ਜਮੀਤਗੜ੍ਹ, ਮਹਮਦਪੁਰ* ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕਿਸੇ ਵੀ ਸੂਚਨਾ ਲਈ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।