ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ DC ਕੌਣ ਹੁੰਦਾ?

ਪੰਜਾਬ

ਚੰਡੀਗੜ੍ਹ, 6 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕੀਤੇ ਗਏ ਕੰਮ ਨੂੰ ਲੈ ਕੇ ਲੋਕ ਸਿਫਤਾਂ ਕਰ ਰਹੇ ਹਨ। ਹੜ੍ਹ ਪ੍ਰਭਾਵਿਤ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਤੋਂ ਬਾਅਦ ਉਸ ਨੂੰ ਲੋਕ ਪੰਜਾਬ ਦੀ ਧੀ ਕਹਿ ਰਹੇ ਹਨ। ਜਦੋਂ ਲੋਕਾਂ ਕੋਲ ਜਾਂਦੀ ਹੈ ਤਾਂ ਡਿਪਟੀ ਕਮਿਸ਼ਨਰ ਉਤੇ ਮਾਣ ਕਰਦੇ ਹੋਏ ਲੋਕ ਕਹਿ ਰਹੇ ਹਨ ਕਿ ਅਜਿਹੇ ਡੀਸੀ ਸਾਰੇ ਜ਼ਿਲ੍ਹਿਆਂ ਵਿੱਚ ਹੋਣੇ ਚਾਹੀਦੇ ਹਨ। ਹੁਣ ਡਿਪਟੀ ਕਮਿਸ਼ਨਰ ਵੱਲੋਂ ਇਕ ਵੀਡੀਓ ਰਾਹੀਂ ਦੱਸਿਆ ਗਿਆ ਹੈ ਕਿ ਡੀਸੀ ਕੌਣ ਹੁੰਦਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੇ ਨੇ ਕਿਹਾ ਕਿ ਬਹੁਤੇ ਲੋਕ ਸਮਝਦੇ ਹਨ ਕਿ ਡੀਸੀ ਜ਼ਿਲ੍ਹੇ ਦਾ ਮਾਲਕ ਹੁੰਦਾ ਹੈ, ਅਸਲ ਵਿੱਚ ਡੀਸੀ ਜ਼ਿਲ੍ਹੇ ਦਾ ਮੁੱਖ ਸੇਵਾਦਾਰ ਹੁੰਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।