ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ Bhagwant Mann ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ।
ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ Bhagwant Mann ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਨਿਕਲੇ ਹਨ।
ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਸ ਤੋਂ ਪਹਿਲਾਂ, ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਸਨ, ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
