ਕਿਸਾਨ ਆਗੂ ਸੁਖਬਿੰਦਰ ਸਿੰਘ ਸੁੱਖ ਗਿੱਲ ਗ੍ਰਿਫ਼ਤਾਰ

ਪੰਜਾਬ

ਮੋਗਾ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਅਤੇ ਫਤਿਹ ਇਮੀਗ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਸੁਖਬਿੰਦਰ ਸਿੰਘ ਉਰਫ਼ ਸੁੱਖ ਗਿੱਲ ਨੂੰ ਮੋਗਾ ਪੁਲਿਸ ਨੇ ਅੱਜ ਸ਼ੁੱਕਰਵਾਰ ਸਵੇਰੇ 9 ਵਜੇ ਗ੍ਰਿਫ਼ਤਾਰ ਕਰ ਲਿਆ।
ਸੁੱਖ ਗਿੱਲ ‘ਤੇ 27 ਅਗਸਤ ਨੂੰ ਧਰਮਕੋਟ ਪੁਲਿਸ ਸਟੇਸ਼ਨ ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਜਾਅਲੀ ਵੀਜ਼ਾ ਦੇ ਕੇ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ।
ਸੁਖਬਿੰਦਰ ਗਿੱਲ ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅੱਜ ਪੁਲਿਸ ਨੇ ਉਸਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।