ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਪੰਜਾਬ

ਸਫਾਈ ਸੇਵਕ ਅਤੇ ਸੀਵਰਮੈਨ ਹਨ ਸਮਾਜ ਦੇ ਅਸਲ ਹੀਰੋ, ਜਿਨ੍ਹਾਂ ਦੀ ਸੁਰੱਖਿਆ ਨਗਰ ਨਿਗਮ ਦੀ ਤਰਜੀਹ : ਮੇਅਰ ਪਦਮਜੀਤ ਸਿੰਘ ਮਹਿਤਾ

ਬਠਿੰਡਾ, 12 ਸਤੰਬਰ : ਦੇਸ਼ ਕਲਿੱਕ ਬਿਓਰੋ

ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਨ ਸਮਝਦੇ ਹੋਏ ਸੁਰੱਖਿਆ ਕਿੱਟਾਂ ਵੰਡੀਆਂ। ਇਸ ਮੌਕੇ ਮੇਅਰ ਨੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੀਵਰੇਜ ਦੀ ਸਫਾਈ ਲਈ ਗਮ ਬੂਟ, ਰੇਨਕੋਟ, ਦਸਤਾਨੇ, ਮਾਸਕ, ਚਸ਼ਮੇ, ਪਾਣੀ ਦੀਆਂ ਬੋਤਲਾਂ, ਜੈਕਟਾਂ, ਟੀ-ਸ਼ਰਟਾਂ, ਕੈਪਸ ਅਤੇ ਆਕਸੀਜਨ ਫਿਲਟਰ ਸਮੇਤ ਸੁਰੱਖਿਆ ਕਿੱਟਾਂ ਭੇਟ ਕੀਤੀਆਂ।

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸਫਾਈ ਸੇਵਕ ਅਤੇ ਸੀਵਰਮੈਨ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਸਮਾਜ ਦੇ ਅਸਲ ਹੀਰੋ ਹਨ, ਜਿਨ੍ਹਾਂ ਕਾਰਨ ਬਠਿੰਡਾ ਸ਼ਹਿਰ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਣ ਵਿੱਚ ਸਾਹ ਲੈਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਫਰਜ਼ ਬਣਦਾ ਹੈ ਕਿ ਉਹ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੁਰੱਖਿਆ ਅਤੇ ਸਤਿਕਾਰ ਦਾ ਧਿਆਨ ਰੱਖੇ।

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਕਲਪਨਾ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਤੋਂ ਬਿਨਾਂ ਅਧੂਰੀ ਹੈ, ਜੋ ਸ਼ਹਿਰ ਦੀ ਸਫਾਈ ਲਈ ਦਿਨ ਰਾਤ ਮਿਹਨਤ ਕਰਦੇ ਹਨ। ਉਨ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।

ਇਸ ਮੌਕੇ ‘ਤੇ ਮੌਜੂਦ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਮੇਅਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਉਹ ਆਪਣਾ ਕੰਮ ਵਧੇਰੇ ਸੁਰੱਖਿਅਤ ਵਾਤਾਵਰਣ ਵਿੱਚ ਕਰ ਸਕਣਗੇ। ਇਸ ਦੌਰਾਨ ਮੇਅਰ ਸ਼੍ਰੀ ਮਹਿਤਾ ਦੇ ਨਾਲ ਐਸਈ ਸ਼੍ਰੀ ਸੰਦੀਪ ਗੁਪਤਾ, ਸੀਐਸਓ ਸ਼੍ਰੀ ਸਤੀਸ਼ ਕੁਮਾਰ, ਮੈਡਮ ਵੰਸ਼ਿਤਾ ਪੁਰੀ, ਮੈਡਮ ਰਜਨੀ ਗਰਗ, ਮੈਡਮ ਇੰਦਰਜੀਤ ਕੌਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸ਼੍ਰੀ ਸੋਨੂੰ ਸਿਰਸਵਾਲ ਅਤੇ ਸੀਵਰੇਜ ਬੋਰਡ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸ਼੍ਰੀ ਰਵੀ ਕੁਮਾਰ ਵੀ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।