ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਡੇਂਗੂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ 

ਸਿਹਤ ਸਿੱਖਿਆ \ ਤਕਨਾਲੋਜੀ

ਮੋਰਿੰਡਾ: 12 ਸਤੰਬਰ, ਭਟੋਆ 

 ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ.ਬਲਬੀਰ ਸਿੰਘ  ਦੇ ਹੁਕਮਾਂ ਤਹਿਤ ਤੇ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸੀ.ਐਚ.ਓ ਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਇੱਕ ਗੰਭੀਰ ਬਿਮਾਰੀ ਹੈ ਜੋ  ਮੱਛਰ ਰਾਹੀਂ ਫੈਲਦੀ ਹੈ ਅਤੇ ਇਸ ਦੀ ਰੋਕਥਾਮ ਲਈ ਘਰਾਂ ਅਤੇ ਆਲੇ-ਦੁਆਲੇ ਸਾਫ-ਸਫਾਈ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਜਿਵੇਂ ਕਿ ਕੂਲਰ, ਗਮਲੇ, ਪਲਾਸਟਿਕ ਡੱਬੇ, ਪੁਰਾਣੇ ਟਾਇਰ, ਛਤਾਂ ਤੇ ਪਏ ਖਾਲੀ ਬਰਤਨ ਆਦਿ ਨੂੰ ਨਿਯਮਿਤ ਤੌਰ ‘ਤੇ ਸਾਫ ਕਰਨਾ ਚਾਹੀਦਾ ਹੈ। ਮੱਛਰ ਵੱਧਣ ਦੇ ਸਭ ਤੋਂ ਵੱਡੇ ਕਾਰਨ ਅਜਿਹੀਆਂ ਥਾਵਾਂ ਹੁੰਦੀਆਂ ਹਨ ਜਿੱਥੇ ਪਾਣੀ ਲੰਮੇ ਸਮੇਂ ਲਈ ਖੜਾ ਰਹਿੰਦਾ ਹੈ।ਇਸ ਮੌਕੇ ਤੇ ਗੁਰਪ੍ਰੀਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ ਜਿਵੇਂ ਕਿ ਉੱਚ ਬੁਖਾਰ, ਸਰੀਰ ਦਰਦ, ਸਿਰ ਦਰਦ, ਆਂਖਾਂ ਦੇ ਪਿੱਛੇ ਦਰਦ, ਮਿਤਲੀਆਂ ਆਉਣਾ ਆਦਿ ਬਾਰੇ  ਨੂੰ  ਵਿਦਿਆਰਥੀਆਂ ਨੂੰ  ਜਾਣੂ  ਕਰਵਾਇਆ ਗਿਆ। ਜੇਕਰ ਕਿਸੇ ਨੂੰ ਇਨ੍ਹਾਂ ਲੱਛਣਾਂ ਦੀ ਸ਼ਕਾਇਤ ਹੋਵੇ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ।ਇਸ ਮੌਕੇ ਤੇ ਹਰਪ੍ਰੀਤ ਕੌਰ ਏ.ਅੇਨ.ਐਮ,ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।