CM ਭਗਵੰਤ ਮਾਨ ਅੱਜ ਦੁਪਹਿਰ ਕਰਨਗੇ ਪ੍ਰੈਸ ਕਾਨਫਰੰਸ

ਪੰਜਾਬ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ ਕਰਨਗੇ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋਣ ਜਾ ਰਹੀ ਹੈ।
ਮਾਨ ਇਸ ਬਾਰੇ ਜਾਣਕਾਰੀ ਵੀ ਦੇ ਸਕਦੇ ਹਨ।
ਮੁੱਖ ਮੰਤਰੀ ਮਾਨ ਨੇ ਕੱਲ੍ਹ ਕਿਹਾ ਸੀ ਕਿ ਮੈਂ ਖੁਦ ਇੱਕ ਕਿਸਾਨ ਪਰਿਵਾਰ ਤੋਂ ਹਾਂ। ਜਦੋਂ ਸਾਡਾ ਆਪਣਾ ਖੇਤ ਪਾਣੀ ਵਿੱਚ ਡੁੱਬ ਜਾਂਦਾ ਸੀ, ਤਾਂ ਸਾਡੇ ਘਰ ਵੀ ਚੁੱਲ੍ਹਾ ਨਹੀਂ ਜਲਦਾ ਸੀ। ਮੈਂ ਨਾ ਤਾਂ ਓਨੀ ਦੇਰ ਸ਼ਾਂਤੀ ਨਾਲ ਬੈਠਾਂਗਾ ਅਤੇ ਨਾ ਹੀ ਅਧਿਕਾਰੀਆਂ ਨੂੰ ਬੈਠਣ ਦੇਵਾਂਗਾ। ਜਦੋਂ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ। 30 ਤੋਂ 45 ਦਿਨਾਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।