ਰੂਸ ‘ਚ ਆਇਆ 7.4 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਕੌਮਾਂਤਰੀ

ਮਾਸਕੋ, 13 ਸਤੰਬਰ, ਦੇਸ਼ ਕਲਿਕ ਬਿਊਰੋ :
7.4 magnitude earthquake in Russia: ਰੂਸ ਦੇ ਕਾਮਚਟਕਾ ਦੇ ਤੱਟ ‘ਤੇ ਸ਼ਨੀਵਾਰ ਨੂੰ 7.4 ਤੀਬਰਤਾ ਦਾ ਭੂਚਾਲ ਆਇਆ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਇਹ ਜਾਣਕਾਰੀ ਦਿੱਤੀ। ਇੱਥੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਹ 7.4 magnitude earthquake ਕਾਮਚਟਕਾ ਦੇ ਪ੍ਰਸ਼ਾਸਕੀ ਕੇਂਦਰ, ਪੈਟ੍ਰੋਪਾਵਲੋਵਸਕ-ਕਾਮਚਟਸਕੀ ਤੋਂ 111 ਕਿਲੋਮੀਟਰ (69 ਮੀਲ) ਪੂਰਬ ਵਿੱਚ 39.5 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
USGS ਨੇ ਸ਼ੁਰੂ ਵਿੱਚ ਭੂਚਾਲ ਦੀ ਤੀਬਰਤਾ 7.5 ਦੱਸੀ ਸੀ, ਪਰ ਬਾਅਦ ਵਿੱਚ ਇਸਨੂੰ 7.4 ਕਰ ਦਿੱਤਾ। ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਕਿਹਾ ਕਿ ਭੂਚਾਲ ਦੇ ਕੇਂਦਰ ਤੋਂ 300 ਕਿਲੋਮੀਟਰ ਦੇ ਘੇਰੇ ਵਿੱਚ Russia ਦੇ ਤੱਟ ‘ਤੇ ਖਤਰਨਾਕ ਲਹਿਰਾਂ ਉੱਠ ਸਕਦੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।