ਵੱਡੀ ਤਬਾਹੀ ਤੋਂ ਬਾਅਦ ਪੰਜਾਬ ਨੂੰ ਦਿੱਤੀ ਗਈ ਰਾਹਤ ਬਹੁਤ ਘੱਟ, ਰਾਜਾ ਵੜਿੰਗ ਨੇ PM ਮੋਦੀ ਤੋਂ ਮੰਗੇ 25,000 ਕਰੋੜ ਰੁਪਏ

ਪੰਜਾਬ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਹੜ੍ਹ ਰਾਹਤ ਪੈਕੇਜ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਰਾਹਤ ਪੈਕੇਜ ਦਾ ਐਲਾਨ ਬਹੁਤ ਨਿਰਾਸ਼ਾਜਨਕ ਸੀ।
ਵੜਿੰਗ ਨੇ ਲਿਖਿਆ – ਇੰਨੀ ਵੱਡੀ ਤਬਾਹੀ ਤੋਂ ਬਾਅਦ ਵੀ ਦਿੱਤੀ ਗਈ ਰਾਹਤ ਬਹੁਤ ਘੱਟ ਹੈ। ਸਾਨੂੰ ਭਰੋਸਾ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ਨੂੰ ਭਰਨਗੇ, ਪਰ ਹੋਇਆ ਉਲਟ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਅੱਗੇ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ।
ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਘੱਟੋ-ਘੱਟ 25,000 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦੇਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।