ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਅੱਜ (ਐਤਵਾਰ) ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਬਣਿਆ ਹੋਇਆ ਹੈ, ਜਦੋਂ ਕਿ ਦੁਪਹਿਰ ਨੂੰ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਬੀਤੇ ਕੱਲ੍ਹ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 34.5 ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 24 ਸੈਲਸੀਅਸ ਦਰਜ ਕੀਤਾ ਗਿਆ ਹੈ।
ਅੱਜ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 25.5 ਸੈਲਸੀਅਸ ਤੱਕ ਰਹੇਗਾ, ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।
ਜਲੰਧਰ ਵਿੱਚ ਵੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਤਾਪਮਾਨ 32 ਸੈਲਸੀਅਸ ਤੱਕ ਰਹੇਗਾ।
ਇਸੇ ਤਰ੍ਹਾਂ ਅੱਜ ਲੁਧਿਆਣਾ ਵਿੱਚ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਤਾਪਮਾਨ 25.6 ਸੈਲਸੀਅਸ ਦਰਜ ਕੀਤਾ ਗਿਆ ਹੈ।
