ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਅਤੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ

ਸਿਹਤ

ਚਮਕੌਰ ਸਾਹਿਬ / ਮੋਰਿੰਡਾ 14 ਸਤੰਬਰ ਭਟੋਆ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ  ਦੇ ਹੁਕਮਾਂ ਅਤੇ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ 14 ਸਤੰਬਰ ਤੋਂ 21 ਸਤੰਬਰ ਤੱਕ ਆਮ ਆਦਮੀ ਕਲੀਨਿਕਾਂ, ਪਿੰਡਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਖਾਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।ਇਸ ਮੌਕੇ ਤੇ ਜਾਣਕਾਰੀ ਦਿੰਦਿਆ ਡਾ.ਗੋਬਿੰਦ ਟੰਡਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਬਿਮਾਰੀਆਂ ਦੀ ਤੁਰੰਤ ਪਛਾਣ ਕਰਕੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮਲਟੀਪਰਪਜ਼ ਹੈਲਥ ਵਰਕਰਾਂ ਦੁਆਰਾ ਪਿੰਡਾਂ ਅਤੇ ਵਾਰਡਾਂ ਵਿੱਚ ਸਰਵੇਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖਾਸ ਤੌਰ ‘ਤੇ ਡੈਂਗੂ ਦੇ ਲਾਰਵਾ ਦੀ ਜਾਂਚ, ਕੰਟੇਨਰਾਂ ਦੀ ਚੈਕਿੰਗ ਅਤੇ ਸਾਫ-ਸੁਥਰੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਇਕੱਠਾ ਹੋਣ ਦਿਉਣ, ਕੁਲਰ ਅਤੇ ਟੈਂਕੀਆਂ ਨੂੰ ਸਮੇਂ-ਸਮੇਂ ਤੇ ਸਾਫ ਕਰਨ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਨਾਲ ਡੈਂਗੂ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਤੇ ਫੀਵਰ ਕੇਸਾਂ ਦੀਆਂ ਬੱਲਡ ਸਲਾਈਡਾਂ ਵੀ ਬਣਾਈਆਂ ਗਈਆਂ।ਇਸ ਤੋਂ ਇਲਾਵਾ ਆਸ਼ਾ ਵਰਕਰਾਂ ਨੂੰ ਵੀ ਖਾਸ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੀ ਲੋੜ ਹੈ ਉਨ੍ਹਾਂ ਨੂੰ ਲੋੜੀਂਦੀ ਮਦਦ ਕੀਤੀ ਜਾਵੇ।ਡੈਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਦੀ ਸਹਿਯੋਗੀ ਭੂਮਿਕਾ ਬਹੁਤ ਮਹੱਤਵਪੂਰਣ ਹੈ। ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਘਰ ਅਤੇ ਆਲੇ ਦੁਆਲੇ ਸਫਾਈ ਰੱਖੇ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਵਿੱਚ ਭਾਗੀਦਾਰ ਬਣੇ।ਇਸ ਮੌਕੇ ਤੇ ਡਾ.ਦਿਕਸ਼ਾ ਮੁਵਾਲ,ਡਾ.ਕੋਮਲ ਕੌੜਾ,ਸੀ.ਐਚ.ਓ ਜਸ਼ਨਦੀਪ ਕੌਰ,ਰਜਿੰਦਰ ਕੌਰ,ਗੁਰਜੀਤ ਕੌਰ,ਰੂਬੀ ਸੈਣੀ,ਹਰਜੀਤ ਕੌਰ,ਏ.ਅੇਨ.ਐਮ ਕਮਲਪ੍ਰੀਤ ਕੌਰ,ਹੈਲਥ ਵਰਕਰ ਲਖਮਿੰਦਰ ਸਿੰਘ,ਬੇਅੰਤ ਸਿੰਘ,ਗੁਰਤੇਜ ਸਿੰਘ,ਪਰਮਜੀਤ ਸਿੰਘ,ਮਨਪ੍ਰੀਤ ਸਿੰਘ,ਪਰਦੀਪ ਕੁਮਾਰ,ਗੁਰਦੀਪ ਸਿੰਘ,ਗੁਰਪ੍ਰੀਤ ਸਿੰਘ ਅਤੇ ਸਮੂਹ ਆਸ਼ਾ ਵਰਕਰਜ਼ ਹਾਜਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।