ਕਿਹਾ, ਭਾਜਪਾ ਪੰਜਾਬ ਨਾਲ ਦੁਸ਼ਮਣੀ ਕੱਢ ਰਹੀ ਹੈ
ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ :
ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਭਾਜਪਾ ਪੰਜਾਬ ਨਾਲ ਆਪਣੀ ਦੁਸ਼ਮਣੀ ਕਿਉਂ ਕੱਢ ਰਹੀ ਹੈ? ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕ੍ਰਿਕਟ ਮੈਚ ਹੋ ਸਕਦਾ ਹੈ, ਤਾਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਕਿਉਂ ਨਹੀਂ ਜਾਣ ਦਿੱਤਾ ਜਾ ਰਿਹਾ? ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਤਾਰਪੁਰ ਅਤੇ ਨਨਕਾਣਾ ਸਾਡੇ ਵਿਸ਼ਵਾਸ ਦੇ ਕੇਂਦਰ ਹਨ, ਕ੍ਰਿਕਟ ਜਾਂ ਕਾਰੋਬਾਰ ਦਾ ਸਾਧਨ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਨੀਤੀ ਅਤੇ ਕ੍ਰਿਕਟ ਉਡੀਕ ਕਰ ਸਕਦੇ ਹਨ, ਪਰ ਸ਼ਰਧਾ ਨਹੀਂ। ਉਨ੍ਹਾਂ ਕਿਹਾ ਕਿ ਮੈਚ ਤੋਂ ਆਉਣ ਵਾਲਾ ਪੈਸਾ ਅੱਤਵਾਦ ਅਤੇ ਨਸ਼ਿਆਂ ਦੇ ਫੰਡਿੰਗ ਵਿੱਚ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਸਾ ਅਫਗਾਨਿਸਤਾਨ ਭੇਜਿਆ ਗਿਆ ਸੀ, ਪਰ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਤੋਂ ਵੀ ਜਵਾਬ ਮੰਗਿਆ ਗਿਆ ਕਿ ਕੀ ਉਹ ਇਸ ਬਾਰੇ ਪ੍ਰਧਾਨ ਮੰਤਰੀ ਤੋਂ ਸਵਾਲ ਕਰਨਗੇ? ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਹੈ ਕਿ ਉਹ ਤੁਰੰਤ ਦਖਲ ਦੇਣ ਅਤੇ ਸ਼ਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਆਗਿਆ ਦੇਣ।